ਅਕਾਲੀ ਵਿਧਾਇਕ ਵੱਲੋਂ ਕਿਸਾਨਾਂ ਦੇ ਹੱਕ 'ਚ ਧਰਨਾ - ਪਵਨ ਕੁਮਾਰ ਟੀਨੂ
ਜਲੰਧਰ: ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਮੰਡੀਆਂ ਵਿੱਚ ਮੁਸ਼ਕਲਾ ਦੇ ਸਬੰਧ 'ਚ ਅੱਜ ਸ਼ੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂ ਵਲੋਂ ਜ਼ਿਲ੍ਹਾ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਤੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਲ ਤਕ ਮੰਡੀਆਂ 'ਚ ਮੁਕੰਮਲ ਪ੍ਰਬੰਧ ਨਾ ਕੀਤੇ ਗਏ ਤਾਂ ਵੀਰਵਾਰ ਨੂੰ ਇੱਥੇ ਅਣਮਿੱਥੇ ਸਮੇਂ ਵਾਸਤੇ ਧਰਨਾ ਲਗਾ ਦਿੱਤਾ ਜਾਵੇਗਾ।