ਪਿੰਡ ਵਿੱਚ ਵਿਕਾਸ ਕਾਰਜ ਨਾ ਹੋਣ ਕਰਕੇ ਅਕਾਲੀਆਂ ਨੇ ਦਿੱਤਾ ਧਰਨਾ - ਬੀਡੀਪੀਓ ਦਫ਼ਤਰ ਬਾਹਰ ਧਰਨਾ
ਮਾਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਖ਼ੁਰਦ ਵਿਖੇ ਮੌਜੂਦਾ ਅਕਾਲੀ ਦਲ ਦੀ ਪੰਚਾਇਤ ਵੱਲੋਂ ਅਤੇ ਪਿੰਡ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਮਲੇਰਕੋਟਲਾ ਦੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਨੇ ਸੱਤਾਧਾਰੀ ਕਾਂਗਰਸ ਸਰਕਾਰ 'ਤੇ ਪੱਖਪਾਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੀਡੀਪੀਓ ਉਨ੍ਹਾਂ ਨੂੰ ਪਿੰਡ ਦੇ ਵਿੱਚ ਵਿਕਾਸ ਕਾਰਜ਼ ਕਰਨ ਦੀ ਇਜਾਜ਼ਤ ਨਹੀਂ ਦੇ ਰਿਹਾ। ਜਿਸ ਕਾਰਨ ਉਨ੍ਹਾਂ ਦੇ ਪਿੰਡ ਦਾ ਵਿਕਾਸ ਅਧੂਰਾ ਹੈ।