ਮਨਪ੍ਰੀਤ ਬਾਦਲ ਦੀ ਕੋਠੀ ਬਾਹਰ ਪ੍ਰਦਰਸ਼ਨ ਕਰ ਰਹੇ ਅਕਾਲੀ ਸਮਰਥਕ ਗ੍ਰਿਫ਼ਤਾਰ - ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ
ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਹਮਾਇਤ ਵਿੱਚ ਸਾਥ ਦੇ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਕਾਲੀ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।