ਅਕਾਲੀ ਵਰਕਰਾਂ ਨੇ ਖ਼ੂਨਦਾਨ ਕਰ ਮਨਾਇਆ ਸੁਖਬੀਰ ਬਾਦਲ ਦਾ ਜਨਮਦਿਨ - ਖ਼ੂਨਦਾਨ ਕੈਂਪ
ਫਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਮੌਕੇ ਯੂਥ ਅਕਾਲੀ ਦਲ ਫਾਜ਼ਿਲਕਾ ਦੇ ਅਕਾਲੀ ਵਰਕਰਾਂ ਨੇ ਸਿਵਲ ਹਸਪਤਾਲ 'ਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ। ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਖ਼ੂਨਦਾਨ ਕੈਂਪ 'ਚ ਹਿੱਸਾ ਲਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਆਗੂ ਨਰਿੰਦਰ ਸਿੰਘ ਸਵਨਾ ਨੇ ਪਾਰਟੀ ਵਰਕਰਾਂ ਨੂੰ ਖ਼ੂਨਦਾਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 101 ਯੂਨਿਟ ਖ਼ੂਨਦਾਨ ਕੀਤਾ ਗਿਆ ਹੈ। ਨਰਿੰਦਰ ਸਿੰਘ ਨੇ ਆਖਿਆ ਕਿ ਅਸੀਂ ਖ਼ੂਨਦਾਨ ਕਰਕੇ ਕੋਰੋਨਾ ਸੰਕਟ ਦੌਰਾਨ ਕਈ ਲੋਕਾਂ ਦੀ ਜਾਨ ਬਚਾ ਸਕਦੇ ਹਨ, ਇਸ ਲਈ ਸਾਨੂੰ ਸਭ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ।