ਹੱਕਾਂ ਖਾਤਿਰ ਜਾਨ ਦੇਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਅਕਾਲੀ - Didar Singh Bhatti
ਲੁਧਿਆਣਾ: ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਜਾਰੀ ਹਨ। ਇਸੇ ਕੜੀ ਅਧੀਨ ਬਹਾਦਰਗੜ੍ਹ ਵਿਖੇ ਹੋਣ ਵਾਲੇ ਸਮਾਗਮ 'ਚ ਭਾਗ ਲੈਣ ਲਈ ਸਰਹਿੰਦ ਤੋਂ ਅਕਾਲੀ ਆਗੂ ਤੇ ਵਰਕਰ ਰਵਾਨਾ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਅਕਾਲੀ ਦਲ ਅਤੇ ਕਿਸਾਨਾਂ ਦਾ ਮੁੱਢ ਤੋਂ ਰਿਸ਼ਤਾ ਹੈ। ਕਿਸਾਨਾਂ ਨਾਲ ਇਸ ਰਿਸ਼ਤੇ ਨੂੰ ਬਰਕਰਾਰ ਰੱਖਣ ਲਈ ਅਕਾਲੀ ਦਲ ਨੇ ਪੰਜਾਬ ਅਤੇ ਕਿਸਾਨ ਵਿਰੋਧੀ ਭਾਜਪਾ ਨਾਲੋਂ ਨਾਤਾ ਤੋੜਿਆ। ਭੱਟੀ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ 'ਚ ਅਕਾਲੀ ਦਲ ਪੂਰਾ ਸਾਥ ਦੇਵੇਗਾ ਅਤੇ ਕਾਨੂੰਨ ਰੱਦ ਕਰਾਉਣ ਤੱਕ ਲੜਾਈ ਲੜਦਾ ਰਹੇਗਾ।