ਆਰਡੀਨੈਂਸ ਦੇ ਵਿਰੋਧ ਵਿੱਚ ਅਕਾਲੀਆਂ ਨੇ ਕੀਤਾ ਰੋਸ ਪ੍ਰਦਰਸ਼ਨ - Akalis protest against agriculture bill
ਤਰਨ ਤਾਰਨ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਬੰਦ ਕੀਤਾ ਹੈ ਉੱਥੇ ਅੱਜ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਆਰਡੀਨੈਂਸ ਦੇ ਵਿਰੋਧ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿੱਚ ਸ਼ੇਰ ਸ਼ਾਹ ਸੂਰੀ ਮਾਰਗ ਜਾਮ ਕੀਤਾ। ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਅੱਜ ਸ਼ੇਰ ਸ਼ਾਹ ਸੂਰੀ ਮਾਰਗ ਜਾਮ ਕੀਤਾ ਹੈ।