ਅਕਾਲੀਆਂ ਨੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵਿਰੁੱਧ ਕੱਢੀ ਭੜਾਸ - ਸ਼੍ਰੋਮਣੀ ਅਕਾਲੀ ਦਲ
ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਹਲਕਾ ਵਿਧਾਇਕ ਅਭੈ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਝੂਠ ਦਾ ਭਾਂਡਾ ਭੰਨਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਜ਼ੀ ਬਰਕੰਦੀ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਨੇ ਚਾਰ ਸਾਲਾਂ ਵਿਚ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵੀ ਸਿਰਫ਼ ਬਿਆਨਬਾਜ਼ੀ ਤਕ ਸੀਮਤ ਹੈ। ਵਿਧਾਇਕ ਨੇ ਕਿਹਾ ਨਹੀਂ ਕੋਈ ਕੋਰੋਨਾ ਨਹੀਂ ਸਗੋਂ ਸਰਕਾਰ ਨੇ ਜਾਣ ਬੁੱਝ ਕੇ ਸਕੂਲ ਬੰਦ ਕੀਤੇ ਹੋਏ ਹਨ। ਸੁਖਬੀਰ ਬਾਦਲ ਨੂੰ ਕੋਰੋਨਾ ਬਾਰੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰ ਦੀਆਂ ਨਾਕਾਮੀਆਂ ਛੁਪਾਉਣ ਦਾ ਬਹਾਨਾ ਹੈ।
Last Updated : Apr 5, 2021, 6:39 PM IST