ਮਲੇਰਕੋਟਲਾ 'ਚ ਅਕਾਲੀਆਂ ਨੇ ਦਿੱਤਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ - Akalis stage dharna in Malerkotla
ਮਲੇਰਕੋਟਲਾ: ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਭਰ ਵਿੱਚ ਅਕਾਲੀ ਵਰਕਰਾਂ ਨੇ ਧਰਨੇ ਤਹਿਸੀਲ ਪੱਧਰ ਉੱਤੇ ਦਿੱਤੇ ਜਾ ਰਹੇ ਹਨ। ਮਲੇਰਕੋਟਲਾ ਸ਼ਹਿਰ ਵਿੱਚ ਵੀ ਐਸਡੀਐਮ ਤਹਿਸੀਲ ਕੰਪਲੈਕਸ ਦੇ ਅੱਗੇ ਅਕਾਲੀ ਵਰਕਰਾਂ ਨੇ ਧਰਨਾ ਦਿੱਤਾ। ਅਕਾਲੀ ਵਰਕਰਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦਾ ਅਵਾਮ ਨਾਲ ਕੀਤਾ ਸੀ ਉਹ ਵਾਅਦੇ ਸਰਕਾਰ ਨੇ ਅਜੇ ਤੱਕ ਪੂਰਾ ਨਹੀਂ ਕੀਤਾ।