ਨਵੇਂ ਸਾਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਠਾਂ ਦੇ ਭੋਗ ਪਾਏ - Shiromani Gurdwara Parbandhak Committee
ਅੰਮ੍ਰਿਤਸਰ: ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਸਨ। ਅੱਜ ਇਨ੍ਹਾਂ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੂਹ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੁਲਾਜ਼ਮ ਅਤੇ ਮੈਂਬਰ ਹਾਜ਼ਰ ਰਹੇ। ਪਾਠ ਦੇ ਭੋਗ ਤੋਂ ਬਾਅਦ ਰਸ ਭਿੰਨਾ ਕੀਰਤਨ ਹੋਇਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।