ਨੌਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸ੍ਰੀ ਆਖੰਡ ਪਾਠ ਸਾਹਿਬ ਦਾ ਕੀਤਾ ਗਿਆ ਪ੍ਰਕਾਸ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ ਜਨਮ ਅਸਥਾਨ ਗੁਰਦੁਆਰਾ "ਗੁਰੂ ਕੇ ਮਹਿਲ" ਵਿਖੇ ਸ੍ਰੀ ਅਖੰਡ ਪਾਠ ਦਾ ਆਰੰਭ ਕੀਤਾ ਗਿਆ। ਗੁਰੂ ਤੇਗ ਬਹਾਦਰ ਜੀ ਦੇ 400 ਸੌ ਸਾਲਾ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਬਹੁਤ ਹੀ ਧੂਮ ਧਾਮ ਨਾਲ ਹੋਣੀ ਸੀ ਪਰ ਕੋਰੋਨਾ ਵਾਇਰਸ ਕਰਕੇ ਸ਼੍ਰੋਮਣੀ ਕਮੇਟੀ ਦੇ ਕੁਝ ਅਹੁਦੇਦਾਰ ਇਹ ਪਾਠ ਸੰਪੂਰਨ ਕਰਨਗੇ ਅਤੇ 12 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਦਾ ਭੋਗ ਪਾਓਣਗੇ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸੱਜਣਗੇ ਅਤੇ ਸ਼ਾਮ ਵੇਲੇ ਦੀਪਮਾਲਾ ਵੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨੌਵੇਂ ਪਾਤਸ਼ਾਹ ਨਾਲ ਸਬੰਧਿਤ ਸ਼ਤਾਬਦੀ ਸਮਾਗਮ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਹੀ ਕੀਤੇ ਜਾਣਗੇ।