ਪੰਜਾਬ ’ਚ ਅਲਰਟ ਦੇ ਚੱਲਦੇ ਚੈਕਿੰਗ - ਰੇਲਵੇ ਸਟੇਸ਼ਨ
ਅੰਮ੍ਰਿਤਸਰ: 15 ਅਗਸਤ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਦੇ ਚੱਪੇ ਚੱਪੇ ਦੀ ਚੈਕਿੰਗ (Checking) ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਖਾਸ ਤੌਰ ਤੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਬਾਰੇ ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਪੰਡਾਲ ਦਾ ਕਹਿਣਾ ਹੈ ਕਿ 15 ਅਗਸਤ ਦੇ ਸਮਾਗਮ ਨੂੰ ਲੈ ਕੇ ਸ਼ਹਿਰ ਵਿਚ ਨਾਕੇਬੰਦੀ ਕੀਤੀ ਹੋਈ ਅਤੇ ਰੇਲਵੇ ਸਟੇਸ਼ਨ (Railway station), ਹੋਟਲ ਅਤੇ ਹੋਰ ਸਰਵਜਨਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਵੀ ਲਾਵਾਰਿਸ ਵਸਤੂ ਮਿਲਦੀ ਹੈ ਉਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ।