ਕੁੱਲ ਹਿੰਦ ਕਿਸਾਨ ਸਭਾ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ - ਪੰਜਾਬ ਸਰਕਾਰ
ਗੜ੍ਹਸ਼ੰਕਰ:ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 15 ਮਈ ਤੱਕ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਕੁੱਲ ਹਿੰਦ ਕਿਸਾਨ ਸਭਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੇ ਲਈ ਗੜ੍ਹਸ਼ੰਕਰ ਸ਼ਹਿਰ ਵਿੱਚ ਮਾਰਚ ਕੱਢਿਆ ਹੈ।ਦੁਕਾਨਦਾਰਾਂ ਨੂੰ ਪੂਰਨ ਤੌਰ ਤੇ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ। ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਸਾਰੀਆਂ ਦੁਕਾਨਦਾਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਦੁਕਾਨਦਾਰ ਕੋਰੋਨਾ ਵਾਇਰਸ ਦੇ ਨਾਲ ਲੜਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਤਿਆਰ ਹਨ।