ਪੰਜਾਬ

punjab

By

Published : Sep 28, 2019, 12:02 AM IST

ETV Bharat / videos

ਆਲ ਇੰਡੀਆ ਸਟੇਟ ਗੌਰਮਿੰਟ ਫੈਡਰੇਸ਼ਨ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਬਠਿੰਡਾ ਦੇ ਵਿੱਚ ਆਲ ਇੰਡੀਆ ਸਟੇਟ ਗੌਰਮਿੰਟ ਫੈਡਰੇਸ਼ਨ ਦੇ ਝੰਡੇ ਹੇਠ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਲ ਇੰਡੀਆ ਸਟੇਟ ਗੌਰਮਿੰਟ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਨੇ ਦਸਿਆ ਕਿ ਕਾਫੀ ਲੰਬੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਸੜਕਾਂ ਤੇ ਉਤਰੇ ਹੋਏ ਹਨ ਜਦ ਕਿ ਉਨ੍ਹਾਂ ਦੀ ਹਾਲੇ ਤੱਕ ਕੋਈ ਵੀ ਮੰਗ ਨਹੀਂ ਮੰਨੀ ਗਈ ਹੈ। ਉਨ੍ਹਾਂ ਦੀ ਮੁੱਖ ਮੰਗਾਂ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਰਕਾਰੀ ਅਦਾਰਿਆਂ ਵਿੱਚ ਠੇਕੇ ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਪੱਕੇ ਕਰੇ ,ਉਨ੍ਹਾਂ ਦੀਆਂ ਬਕਾਇਆ ਪਈਆਂ ਡੀ ਏ ਦੀਆਂ ਕਿਸ਼ਤਾਂ ਰੋਕੀਆਂ ਗਈਆਂ ਨੇ ਉਹਨਾਂ ਨੂੰ ਲਾਗੂ ਕਰੇ ,ਜੋ ਸਰਕਾਰ ਵੱਲੋਂ ਵਿਕਾਸ ਦੇ ਨਾਂ ਤੋਂ ਦੋ ਸੌ ਰੁਪਿਆ ਹਰ ਮਹੀਨੇ ਕੱਟਿਆ ਜਾਂਦਾ ਹੈ ਉਹ ਵੀ ਬੰਦ ਕਰੇ, ਵੱਖ ਵੱਖ ਸਰਕਾਰੀ ਅਦਾਰਿਆਂ ਵਿੱਚ ਖਾਲੀ ਪਈਆਂ ਉਮੀਦਾ ਨੂੰ ਭਰੇ ਹੋਏ ਹਨ।

For All Latest Updates

ABOUT THE AUTHOR

...view details