ਕਣਕ ਦੀ ਖਰੀਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ - ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ
ਫਿਰੋਜ਼ਪੁਰ: ਕੋਰੋਨਾ ਵਾਇਰਸ ਕਰਕੇ ਪੂਰੇ ਪੰਜਾਬ ਵਿੱਚ ਕਰਫ਼ਿਊ ਲੱਗਾ ਹੈ ਅਤੇ ਨਾਲ ਹੀ ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨ ਚਿੰਤਾ ਵਿੱਚ ਹਨ ਕਿ ਉਨ੍ਹਾਂ ਦੀ ਫਸਲ ਦਾ ਕੀ ਬਣੇਗਾ। ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 131 ਮੰਡੀਆਂ ਸਨ, ਜਿਨ੍ਹਾਂ ਵਿੱਚ 68 ਮੰਡੀਆਂ ਹੋਰ ਬਣਾ ਦਿੱਤੀਆਂ ਹਨ ਤਾਂ ਜੋ ਕਿਸਾਨ ਆਪਣੇ ਪਿੰਡਾਂ ਦੇ ਨੇੜੇ ਹੀ ਆਪਣੀ ਫ਼ਸਲ ਨੂੰ ਲੈ ਕੇ ਜਾਣ ਤੇ ਉਨ੍ਹਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਕੁਪਨ ਸਿਸਟਮ ਸ਼ੁਰੂ ਕੀਤਾ ਹੈ ਅਤੇ ਤਿੰਨ ਪਿੰਡਾਂ ਦੇ ਕਿਸਾਨ ਆ ਸਕਦੇ ਹਨ।