ਮਾਨਸਾ ਦੇ ਸਮੂਹ ਮੁਲਾਜ਼ਮ ਬਠਿੰਡਾ ਰੈਲੀ ਲਈ ਹੋਏ ਰਵਾਨਾ - ਸਰਕਾਰ ਖਿਲਾਫ ਪ੍ਰਦਰਸ਼ਨ
ਮਾਨਸਾ: ਪੰਜਾਬ ਸਟੇਟ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਅੱਜ ਬਠਿੰਡਾ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ’ਚ ਮਾਨਸਾ ਜ਼ਿਲ੍ਹੇ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਅਨੇਕ ਵਾਅਦੇ ਕੀਤੇ ਸਨ ਪਰ ਅਜੇ ਤਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਸਦੇ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਵੀ ਇੱਕ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਮਨਜ਼ੂਰ ਨਹੀਂ ਕੀਤੀਆਂ ਜਾਦੀਆਂ ਉਦੋਂ ਤੱਕ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ।