ਪੁਲਿਸ ਪ੍ਰਸ਼ਾਸਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦੇ ਲੱਗੇ ਦੋਸ਼ - ਕੈਪਟਨ ਅਮਰਿੰਦਰ ਸਿੰਘ ਵੱਲੋਂ
ਸ਼੍ਰੀ ਮੁਕਤਸਰ ਸਾਹਿਬ: ਵਿਧਾਨ ਸਭਾ ਚੋਣਾਂ 2017 ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਚਾਰ ਹਫ਼ਤਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ। ਉਥੇ ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀਨਗਰ ਵਿੱਚ ਲੋਕਾਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਸਾਰਿਆਂ ਨੇ ਮਿਲ ਕੇ ਗਾਂਧੀਨਗਰ ਵਿੱਚ ਇੱਕ ਸੁਸਾਇਟੀ ਬਣਾਈ ਹੈ ਕਿ ਉਹ ਆਪਣੇ ਮੁਹੱਲੇ ਵਿੱਚ ਨਸ਼ੇ ਦਾ ਵਪਾਰ ਨਹੀਂ ਹੋਣ ਦੇਣਗੇ, ਪਰ ਉਸ ਔਰਤ ਵੱਲੋਂ ਮੁਹੱਲੇ ਵਾਲਿਆਂ ਵੱਲੋਂ ਚਿਤਾਵਨੀ ਦੇਣ ਦੇ ਬਾਵਜੂਦ ਬੇਖ਼ੌਫ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਉਕਤ ਮਹਿਲਾ ’ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਾਏ।