ਪੰਜਾਬ

punjab

ETV Bharat / videos

ਕਾਂਗਰਸੀ ਵਿਧਾਇਕ ’ਤੇ ਲੱਗੇ ਝੂਠੇ ਬਲਾਤਕਾਰ ਦੇ ਕੇਸ ’ਚ ਫਸਾਉਣ ਦੇ ਦੋਸ਼ - false rape case

By

Published : May 12, 2021, 8:11 PM IST

ਫਿਰੋਜ਼ਪੁਰ: ਸੂਬੇ ਅੰਦਰ ਸੱਤਾਧਾਰੀ ਪਾਰਟੀ ਦੇ ਲੀਡਰਾਂ, ਮੰਤਰੀਆਂ ਦੁਆਰਾ ਨਾਜਾਇਜ਼ ਪਰਚੇ ਦਰਜ ਕਰਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਰਹਿੰਦੇ ਹਨ, ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਸਿਟੀ ਤੋਂ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਸਿਆਸੀ ਸ਼ਹਿ ਤੇ ਬਲਜਿੰਦਰ ਸਿੰਘ ਤੇ ਨਾਜਾਇਜ਼ ਤੌਰ ’ਤੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਸ ਦੀ ਇੱਕ ਵੀਡੀਓ ਸ਼ੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਵੀ ਕੀਤੀ ਗਈ ਸੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਨੂੰ ਤੁਰੰਤ ਰੱਦ ਨਹੀਂ ਕੀਤਾ ਜਾਂਦਾ ਤਾਂ ਉਹ ਹੋਰ ਸੰਘਰਸ਼ ਤੇਜ਼ ਕਰਨਗੇ।

ABOUT THE AUTHOR

...view details