ਅੰਮ੍ਰਿਤਸਰ ’ਚ ਸਥਾਨਕ ਕੌਂਸਲਰ ਅਤੇ ਉਸਦੇ ਪੀਏ ’ਤੇ ਲੱਗੇ ਨਜਾਇਜ਼ ਰੇਹੜੀਆਂ ਲਗਵਾਉਣ ਦੇ ਦੋਸ਼ - ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਮ੍ਹਣੇ ਯੂਟੀਆਈ ਮਾਰਕੀਟ ਐਸੋਸੀਏਸ਼ਨ ਨੇ ਰੇਹੜੀ ਵਾਲਿਆਂ ਤੋਂ ਆ ਰਹੀਆਂ ਮੁਸ਼ਕਿਲਾਂ ਕਾਰਨ ਪ੍ਰਸ਼ਾਸਨ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫ੍ਰੰਸ ਦੌਰਾਨ ਰੈਸਟੋਰੈਂਟ ਕਾਰੋਬਾਰੀ ਗੁਰਚਰਨ ਸਿੰਘ ਸਚਦੇਵਾ ਨੇ ਕਿਹਾ ਕਿ ਕੁਝ ਸਮੇਂ ਤੋਂ ਰੇਹੜੀ-ਫੱੜੀਆਂ ਵਾਲੇ ਇਲਾਕੇ ਦੇ ਕੌਂਸਲਰ ਦੀ ਸ਼ਹਿ ’ਤੇ ਗੈਰ ਕਾਨੂੰਨੀ ਢੰਗ ਨਾਲ ਰੇਹੜੀਆਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਦੋਂ ਕੌਂਸਲਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਆਰੋਪਾਂ ਨੂੰ ਨਕਾਰਦੇ ਹੋਏ ਕਿਹਾ ਕਿ ਗਰੀਬ ਰੇਹੜੀ ਫੜੀ ਵਾਲਿਆ ਨਾਲ ਧੱਕਾ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।