ਹੁਣ ਬਾਬਾ ਫ਼ਰੀਦ ਯੂਨੀਵਰਸਟੀ ਦੇ ਦਾਖ਼ਲਿਆਂ ਨੂੰ ਲੈ ਕੇ ਛਿੜਿਆ ਵਿਵਾਦ - ਬਾਬਾ ਫ਼ਰੀਦ ਯੂਨੀਵਰਸਟੀ
ਬਾਬਾ ਫ਼ਰੀਦ ਯੂਨੀਵਰਸਟੀ ਆਫ਼ ਹੈਲਥ ਸਾਇੰਸ ਦੇ ਦਾਖ਼ਲੇ ਸਬੰਧੀ ਹੋਈ ਕੌਸਲਿੰਗ 'ਚ ਬੱਚਿਆਂ ਦੇ ਮਾਪਿਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ 'ਤੇ ਮਨਮਾਨੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ EWS ਰਿਜ਼ਰਵ ਕੈਟਾਗਿਰੀ ਵਿੱਚ ਨਿਰਧਾਰਿਤ ਸੀਟਾਂ ਦੀ ਕਟੌਤੀ ਕਰਨ ਅਤੇ ਮੈਰਿਟ ਲਿਸਟ ਨਾਲ ਛੇੜ-ਛਾੜ ਕੀਤੀ ਗਈ ਹੈ। ਇਸ ਸਾਰੇ ਮਾਮਲੇ ਬਾਰੇ ਜਦ ਯੂਨੀਵਰਸਿਟੀ ਦੇ ਰਜਿਸਟਰਾਰ ਤੋਂ ਪੁੱਛਿਆ ਗਿਆ ਤਾਂ ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਆਪਣਾ ਪੱਲਾ ਝਾੜਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਏ ਸਾਰੇ ਦੋਸ਼ਾਂ ਨੰ ਗ਼ਲਤ ਹਨ ਤੇ ਦਾਖ਼ਲੇ ਸਰਕਾਰ ਦੇ ਨਿਯਮਾਂ ਮੁਤਾਬਿਕ ਹੀ ਹੋਏ ਹਨ।