ਕਿਸਾਨਾਂ ਨਾਲ ਮਿਲ ਮੁਹੱਲਾ ਵਾਸੀਆਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਖੋਲ੍ਹਿਆ ਮੋਰਚਾ - protesting against BJP district president
ਮੋਗਾ: ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੇ ਘਰ ਬਾਹਰ ਕਿਸਾਨਾਂ ਦਾ ਧਰਨਾ 53ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦਾ ਸਮਰਥਨ ਕਰਦਿਆਂ ਮੁਹੱਲਾ ਨਿਵਾਸੀਆਂ ਨੇ ਵੀ ਵਿਨੈ ਸ਼ਰਮਾ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਮੁਹੱਲਾ ਵਾਸੀਆਂ ਨੇ ਮੰਗ ਕੀਤੀ ਵਿਨੈ ਸ਼ਰਮਾ ਜਲਦ ਤੋਂ ਜਲਦ ਅਸਤੀਫ਼ਾ ਦੇ ਕੇ ਕਿਸਾਨਾਂ ਨਾਲ ਧਰਨੇ ਤੇ ਆ ਕੇ ਬੈਠੇ। ਮਹਿਲਾਵਾਂ ਨੇ ਕਿਹਾ ਕਿ ਉਨ੍ਹਾਂ ਵਿਨੈ ਸ਼ਰਮਾ ਨੂੰ ਕਿਸਾਨਾਂ ਦਾ ਸਾਥ ਦੇਣ ਸਬੰਧੀ ਗੱਲਬਾਤ ਕੀਤੀ ਸੀ, ਪਰ ਵਿਨੇ ਸ਼ਰਮਾ ਨੇ ਉਨ੍ਹਾਂ ਦੀ ਇਸ ਅਪੀਲ ਨੂੰ ਅਣਦੇਖਾ ਕਰ ਦਿੱਤਾ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਵਿਨੈ ਸ਼ਰਮਾ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਨਾ ਹੋਏ ਤਾਂ ਅਗਲੀ ਵਾਰ ਤੋਂ ਮੁਹੱਲਾ ਵਾਸੀ ਉਨ੍ਹਾਂ ਨਾਲ ਨਹੀਂ ਤੁਰਨਗੇ ਅਤੇ ਇਸ ਫ਼ੈਸਲੇ ਦਾ ਉਨ੍ਹਾਂ ਦੇ ਵੋਟ ਬੈਂਕ ਤੇ ਵੀ ਕਾਫੀ ਅਸਰ ਪਵੇਗਾ।