ਮੁਸਲਿਮ ਫ਼ਰੰਟ ਪੰਜਾਬ ਦੇ ਸਾਥ ਨਾਲ ਕਿਸਾਨਾਂ ਨੂੰ ਮਿਲਿਆ ਹੋਰ ਬਲ - ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ
ਫ਼ਰੀਦਕੋਟ: ਕੇਂਦਰੀ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੁੱਧ ਫ਼ਰੀਦਕੋਟ ਵਿਖੇ ਰੇਲਵੇ ਲਾਇਨ ਉੱਤੇ ਬੀਤੇ ਚਾਰ ਦਿਨਾਂ ਤੋਂ ਲਗਾਤਾਰ ਧਰਨਾ ਦੇ ਰਹੇ ਕਿਸਾਨਾਂ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ, ਜਦ ਮੁਸਲਿਮ ਫ਼ਰੰਟ ਪੰਜਾਬ ਨੇ ਧਰਨੇ ਵਿੱਚ ਸ਼ਾਮਲ ਹੋਏ ਕਿਸਾਨਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਕਿਸਾਨਾਂ ਨੇ ਮੁਸਲਿਮ ਭਾਈਚਾਰੇ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਰਾਜਨੀਤਕ ਸਟੰਟ ਦੱਸਿਆ।