ਅਕਾਲੀ ਦਲ ਵੱਲੋਂ ਭਾਜਪਾ ਸਮਰਥਨ 'ਤੇ ਬੋਲੇ ਅਮਨ ਅਰੋੜਾ, ਹਾਸੇ ਦਾ ਪਾਤਰ ਬਣਿਆ ਅਕਾਲੀ ਦਲ - ਅਕਾਲੀ ਦਲ ਵੱਲੋਂ ਭਾਜਪਾ ਦਾ ਸਮਰਥਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਸਿਆਸੀ ਆਗੂਆਂ ਵੱਲੋਂ ਬਿਆਨਬਾਜ਼ੀ ਜਾਰੀ ਹੈ। ਇਸੇ ਕੜੀ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ। ਅਮਨ ਅਰੋੜਾ ਨੇ ਕਿਹਾ ਅਕਾਲੀ ਦਲ ਜਿਸ ਤਰ੍ਹਾਂ ਨਾਲ ਵਾਰ-ਵਾਰ ਆਪਣੇ ਬਿਆਨਾਂ ਨੂੰ ਬਦਲ ਰਿਹਾ ਹੈ, ਉਹ ਮਹਿਜ਼ ਮਜ਼ਾਕ ਦਾ ਪਾਤਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਦੇ ਗਠਜੋੜ ਨੂੰ ਨਹੁੰ ਮਾਸ ਦਾ ਰਿਸ਼ਤਾ ਦੱਸਿਆ ਸੀ ਪਰ ਹਰਿਆਣਾ ਦੀਆਂ ਚੋਣਾਂ ਸਮੇਂ ਵੀ ਇਹ ਗਠਜੋੜ ਟੁੱਟ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕੋਈ ਸਟੈਂਡ ਨਹੀਂ ਹੈ, ਉਹ ਮਹਿਜ਼ ਮਜ਼ਾਕ ਦਾ ਪਾਤਰ ਬਣ ਰਹੇ ਹਨ ਤੇ ਅਕਾਲੀ ਦਲ ਨੇ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ।