ਨਿਗਮ ਚੋਣਾਂ ਦੇ ਨਤੀਜੇ ਦੱਸਣਗੇ ਲੋਕਾਂ ਵਿੱਚ ਕਾਂਗਰਸ ਵਿਰੁੱਧ ਕਿੰਨਾ ਰੋਸ: ਅਮਨ ਅਰੋੜਾ - ਲੋਕਾਂ ਵਿੱਚ ਕਾਂਗਰਸ ਵਿਰੁੱਧ ਕਿੰਨਾ ਰੋਸ
ਸ੍ਰੀ ਅਨੰਦਪੁਰ ਸਾਹਿਬ: ਕੌਂਸਲ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਅਮਨ ਅਰੋੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੀਆਂ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਪ੍ਰਚਾਰ ਕੀਤਾ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਇੱਕ ਰੋਸ ਦੀ ਲਹਿਰ ਹੈ ਅਤੇ 17 ਤਰੀਕ ਨੂੰ ਜਦੋਂ ਨਤੀਜੇ ਆਉਣਗੇ ਤਾਂ ਉਹ ਰੋਸ ਦੀ ਲਹਿਰ ਪ੍ਰਚੰਡ ਰੂਪ ਵਿੱਚ ਦੇਖਣ ਨੂੰ ਮਿਲੇਗਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਅਤੇ ਹੁਣ ਜਬਰ 'ਤੇ ਧੱਕੇ ਨਾਲ ਕੌਂਸਲਾਂ 'ਤੇ ਕਬਜ਼ਾ ਹੋਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਬਹੁਤ ਜਗ੍ਹਾ 'ਤੇ ਪਾਰਟੀ ਸਿੰਬਲ 'ਤੇ ਨਾ ਲੜਿਆ ਜਾਣਾ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਕਾਂਗਰਸ ਹੁਣ ਆਪਣੀ ਹਾਰ ਤੋਂ ਡਰ ਰਹੀ ਹੈ।