ਸਭ ਤੋਂ ਵੱਡੀ ਬੇਅਦਬੀ ਮੁੱਖ ਮੰਤਰੀ ਕੈਪਟਨ ਨੇ ਕੀਤੀ: ਅਮਨ ਅਰੋੜਾ - assembly special session
ਵਿਰੋਧੀ ਧਿਰਾਂ ਨੂੰ ਪੰਜਾਬ ਵਿਧਾਨ ਸਭਾ ਦੇ ਇਜਲਾਸ 'ਚ ਤਾਂ ਬੋਲਣ ਦਾ ਮੌਕਾ ਨਹੀਂ ਮਿਲਿਆ ਪਰ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਵਿਰੋਧੀਆਂ ਨੇ ਸਰਕਾਰ ਨੂੰ ਚੰਗੇ ਰਗੜੇ ਲਾਏ। ਇੱਕ ਪਾਸੇ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ ਤਾਂ ਦੂਜੇ ਪਾਸੇ ਆਮ ਆਦਮੀ ਪਾਰਟੀ ਵੀ ਕਾਂਗਰਸ ਨੂੰ ਚੋਣ ਮਨੋਰਥ 'ਚ ਕੀਤੇ ਵਾਅਦੇ ਯਾਦ ਕਰਵਾਉਂਦੀ ਨਜ਼ਰ ਆਈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਉਪ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਮੈਨੀਫੇਸਟੋ 'ਚ ਅਕਾਲੀ ਦਲ ਵੱਲੋਂ ਕੀਤੇ ਬਿਜਲੀ ਸਮਝੌਤੇ ਰਿਵਿਊ ਕਰਨ ਦੀ ਗੱਲ ਆਖੀ ਸੀ ਫਿਰ ਹੁਣ ਤੱਕ ਇਹ ਕੰਮ ਕਿਉਂ ਨਹੀਂ ਕੀਤਾ ਗਿਆ ਤੇ ਕਿਉਂ ਬਿਜਲੀ ਦੇ ਰੇਟ ਲਗਾਤਾਰ ਵੱਧ ਰਹੇ ਹਨ? ਇਸ ਤੋਂ ਇਲਾਵਾ ਉਨ੍ਹਾਂ ਨੇ ਕੈਪਟਨ ਵੱਲੋਂ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਖਾਧੀ ਸਹੁੰ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਬੇਅਦਬੀ ਦੱਸਿਆ।