ਮੋਦੀ ਸਰਕਾਰ ਦੀ ਨਕਲ ਨਾ ਕਰੇ ਕਾਂਗਰਸ: ਅਮਨ ਅਰੋੜਾ
ਚੰਡੀਗੜ੍ਹ: ਪੂਰੀ ਦੁਨੀਆ ਕੋਰੋਨਾ ਵਾਇਰਸ ਦੇ ਸੰਕਟ ਨਾਲ ਜੂਝ ਰਹੀ ਹੈ। ਉੱਥੇ ਹੀ ਜੇ ਰਾਜਨੀਤਕ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਸਾਰੇ ਵੱਖੋ ਵੱਖਰੇ ਢੰਗ ਨਾਲ ਕੋਰੋਨਾ ਵਾਇਰਸ ਤੋਂ ਲੜਨ ਲਈ ਪ੍ਰੇਰਣਾ ਲੈ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਨੂੰ ਕਾਫ਼ੀ ਦਿਨ ਪਹਿਲਾਂ ਤਾਲੀਆਂ ਤੇ ਥਾਲੀਆਂ ਵਜਾਉਣ ਦੀ ਗੱਲ ਕਹੀ ਗਈ ਸੀ ਤੇ ਉਸ ਤੋਂ ਬਾਅਦ 5 ਅਪ੍ਰੈਲ ਨੂੰ ਦੀਵੇ ਜਗਾਉਣ ਲਈ ਕਿਹਾ ਗਿਆ ਸੀ ਤਾਂ ਜੋ ਕੋਰੋਨਾ ਵਾਇਰਸ ਦੇ ਬਚਾਅ ਲਈ ਫੀਲਡ ਵਿੱਚ ਕੰਮ ਕਰ ਰਹਿ ਆਮ ਲੋਕਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ। ਇਸ ਤੋਂ ਬਾਅਦ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬੇਸ਼ੱਕ ਇਹ ਨਾਅਰੇ ਉਤਸ਼ਾਹਤ ਕਰਨ ਵਾਲੇ ਹਨ ਪਰ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੋਰੋਨਾ ਵਾਇਰਸ ਦੇ ਲਈ ਉਹ ਜ਼ਮੀਨੀ ਪੱਧਰ 'ਤੇ ਕੀ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਸਾਰਿਆਂ ਲਈ ਇਕੱਠੇ ਹੋ ਕੇ ਕੋਰੋਨਾ ਦੇ ਖਿਲਾਫ਼ ਲੜਨ ਦਾ ਹੈ।