ਕੈਪਟਨ ਤੇ ਮੋਦੀ ਦੋਵੇਂ ਸ਼ੇਖ-ਚਿੱਲੀ : ਅਮਨ ਅਰੋੜਾ - Aman Arora
ਸੋਮਵਾਰ ਤੋਂ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਆਰੰਭ ਕੀਤੀ, ਜਿਸ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਰੱਜ ਕੇ ਚੋਣ ਪ੍ਰਚਾਰ ਕਰ ਰਹੇ ਹਨ। ਬੁੱਧਵਾਰ ਨੂੰ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕੈਪਟਨ ਸਰਕਾਰ ਤੇ ਮੋਦੀ ਸਰਕਾਰ ਤਿੱਖੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣਾ ਕੋਈ ਵਾਅਦਾ ਨਹੀਂ ਪੂਰਾ ਕੀਤਾ ਅਤੇ ਨਾ ਹੀ ਮੋਦੀ ਸਰਕਾਰ ਨੇ ਕੋਈ ਦਾਅਵਾ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਤੇ ਮੋਦੀ ਦੋਵੇਂ ਸ਼ੇਖ-ਚਿੱਲੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਜਿਹੜੇ ਵਾਅਦੇ ਨਹੀਂ ਵੀ ਕੀਤੇ ਸਨ ਉਹ ਵੀ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ 'ਚ ਆਪਣੇ ਮੁੱਦੇ ਲੈ ਕੇ ਜਾਵਾਂਗੇ ਅਤੇ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਬਾਰੇ ਚਾਨਣਾ ਪਾਵਾਂਗੇ। ਹੁਣ ਇਹ ਮਰਜ਼ੀ ਲੋਕਾਂ ਦੀ ਹੋਵੇਗੀ ਕਿ ਉਨ੍ਹਾਂ ਨੇ ਕਿਸ ਨੂੰ ਚੁਣਨਾ ਹੈ?