ਅਮਨ ਸ਼ਰਮਾ ਬਣੇ ਨਗਰ ਪੰਚਾਇਤ ਰਈਆ ਦੇ ਪ੍ਰਧਾਨ - ਨਗਰ ਪੰਚਾਇਤ
ਨਗਰ ਪੰਚਾਇਤ ਰਈਆ ਹੋਈਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਭਾਰੀ ਬਹੁਮਤ ਪ੍ਰਾਪਤ ਕਰਕੇ 13 ਵਿੱਚੋਂ 12 ਸੀਟਾਂ ਤੇ ਕਬਜਾ ਕੀਤਾ ਸੀ। ਜਿਸ ਦੇ ਚੱਲਦੇ ਵਿਧਾਇਕ ਭਲਾਈਪੁਰ ਦੀ ਰਹਿਨੁਮਾਈ ਅਤੇ ਸੀਨੀਅਰ ਕਾਂਗਰਸੀ ਆਗੂ ਕੇ.ਕੇ. ਸ਼ਰਮਾ ਦੀ ਅਗਵਾਈ ਵਿੱਚ ਨਗਰ ਪੰਚਾਇਤ ਰਈਆ ਦੇ ਦਫਤਰ ਵਿਖੇ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਅਮਨ ਸ਼ਰਮਾ ਨੂੰ ਨਗਰ ਪੰਚਾਇਤ ਰਈਆ ਦੀ ਪ੍ਰਧਾਨਗੀ ਦਿੱਤੀ ਗਈ ਅਤੇ ਸਰਬਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਤੇ ਅਮਰਜੀਤ ਕੌਰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਤੋਂ ਬਾਅਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਰਈਆ ਦੇ ਵਿੱਚ ਰੋਡ ਸ਼ੋਅ ਰੈਲੀ ਕੀਤੀ ਗਈ ਤਾਂ ਉਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਨਗਰੀ ਬਾਬਾ ਬਕਾਲਾ ਸਾਹਿਬ ਵਿੱਚ ਨਤਮਸਤਕ ਹੋਏ।