ਇਨਸਾਫ਼ ਨਾ ਮਿਲਣ 'ਤੇ ਹਾਈ ਕੋਰਟ ਜਾਵਾਂਗੇ: ਐਡਵੋਕੇਟ ਅਮਰਦੀਪ ਸਿੰਘ ਧਾਰਨੀ - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ
ਖੰਨਾ: ਐਸਐਚਓ ਵੱਲੋਂ ਮਨੁੱਖੀ ਅਧਿਕਾਰਾਂ ਦੇ ਹਨਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿੰਦਾ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਡੀਜੀਪੀ ਪੰਜਾਬ, ਐਸਐਚਓ ਸਮੇਤ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇਸ ਕੇਸ ਵਿੱਚ ਇਕੱਲਾ ਐੱਸਐੱਚਓ ਹੀ ਦੋਸ਼ੀ ਨਹੀਂ ਹੈ ਬਲਕਿ ਸਮੁੱਚੇ ਥਾਣੇ ਦੀ ਨਫਰੀ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਿਭਾਗ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਮਨੁੱਖੀ ਅਧਿਕਾਰਾਂ ਦਾ ਹਨਨ ਕਰਨ ਵਾਲਿਆਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਵੱਲੋਂ ਮਾਨਯੋਗ ਹਾਈ ਕੋਰਟ ਦਾ ਰੁੱਖ ਕੀਤਾ ਜਾਵੇਗਾ।