ਗੁਰਦਾਸ ਮਾਨ ਦੇ ਹੱਕ ’ਚ ਆਏ ਰਾਜਾ ਵੜਿੰਗ - ਅਮਰਿੰਦਰ ਸਿੰਘ ਰਾਜਾ ਵੜਿੰਗ
ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨੂੰ ਲੈਕੇ ਨਕੋਦਰ ਸਿਟੀ ਥਾਣੇ 'ਚ ਮਾਮਲਾ ਦਰਜ ਹੋ ਚੁੱਕਿਆ ਹੈ। ਉੱਥੇ ਹੀ ਦੂਜੇ ਪਾਸੇ ਗਿੱਦੜਬਾਹਾਂ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬੀ ਗਾਇਕ ਦੇ ਹੱਕ ’ਚ ਬੋਲੇ ਹਨ। ਉਨ੍ਹਾਂ ਨੇ ਫੇਸਬੁੱਕ ’ਤੇ ਲਾਈਵ ਵੀਡੀਓ ਦੌਰਾਨ ਕਿਹਾ ਕਿ ਉਹ ਗੁਰਦਾਸ ਮਾਨ ਦੇ ਖਿਲਾਫ ਹੋਏ ਪਰਚੇ ਦੀ ਨਿੰਦਿਆ ਕਰਦੇ ਹਨ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਉਨ੍ਹਾਂ ਨੇ ਬਹੁਤ ਪਿਆਰ ਦਿੱਤਾ ਹੈ ਅਤੇ ਪੰਜਾਬੀ ਮਾਂ ਬੋਲੀ ਦਾ ਪ੍ਰਚਾਰ ਕਰਨ ਚ ਵੀ ਗੁਰਦਾਸ ਮਾਨ ਦਾ ਵੱਡਾ ਯੋਗਦਾਨ ਹੈ। ਉਹ ਹਉਮੇ ਅਤੇ ਹੰਕਾਰ ਤੋਂ ਦੂਰ ਹਨ ਉਨ੍ਹਾਂ ਵਰਗਾ ਵਿਅਕਤੀ ਉਨ੍ਹਾਂ ਨੇ ਕਦੇ ਵੀ ਆਪਣੀ ਜਿੰਦਗੀ ਚ ਨਹੀਂ ਦੇਖਿਆ ਹੈ। ਵੜਿੰਗ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਕਾਰਨ ਵਿਰੋਧ ਹੋਇਆ ਤਾਂ ਉਨ੍ਹਾਂ ਨੇ ਮੁਆਫੀ ਵੀ ਮੰਗ ਲਈ ਹੈ।