ਕਾਂਗਰਸ ਸਰਕਾਰ ਲੋਕਾਂ ਨਾਲ ਕਰ ਰਹੀਂ ਧੋਖਾ: ਬੋਨੀ ਅਜਨਾਲਾ - ਅਕਾਲੀ ਆਗੂ ਅਮਰਪਾਲ ਸਿੰਘ ਬੋਨੀ
ਅੰਮ੍ਰਿਤਸਰ: ਹਲਕਾ ਅਜਨਾਲਾ ਤੋਂ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਆਪ ਨੂੰ ਗਰੀਬਾਂ ਤੇ ਕਿਸਾਨਾਂ ਦੀ ਹਮਦਰਦ ਦੱਸਦੀ ਹੈ ਪਰ ਦੂਜੇ ਪਾਸੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਇੰਤਕਾਲ ਦੀ ਫ਼ੀਸ ਨੂੰ ਦੁੱਗਣਾ ਕਰਕੇ ਕਿਸਾਨਾਂ ਦੀਆਂ ਜੇਬਾਂ 'ਤੇ ਲੁੱਟ ਕਰ ਰਹੀ ਹੈ। ਬੋਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਵੀ ਖੋਹ ਲਾਈਆਂ ਹਨ।