ਮਾਨਸਾ 'ਚ ਬਾਬਾ ਭੀਮ ਰਾਓ ਅੰਬੇਦਕਰ ਪ੍ਰੀ-ਨਿਰਵਾਣ ਦਿਵਸ ਮਨਾਇਆ - ਭਾਰਤ ਬੰਦ ਦਾ ਸਮਰਥਨ
ਮਾਨਸਾ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਪ੍ਰੀ-ਨਿਰਵਾਣ ਐਤਵਾਰ ਨੂੰ ਸ਼ਹਿਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ। ਇਸ ਮੌਕੇ ਬਹੁਜਨ ਸਮਾਜ ਵੱਲੋਂ ਬਾਬਾ ਸਾਹਿਬ ਦੀ ਮੂਰਤੀ 'ਤੇ ਫੁੱਲ ਅਰਪਣ ਕੀਤੇ ਅਤੇ ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ 'ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਬਹੁਜਨ ਸਮਾਜ ਦੇ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਮਨੂੰਵਾਦੀ ਸੋਚ ਦੇ ਧਾਰਨੀ ਖ਼ਤਮ ਕਰਨ 'ਤੇ ਤੁਲੇ ਹੋਏ ਹਨ। ਅੱਜ ਰਾਖਵਾਂਕਰਨ ਖੋਹਿਆ ਜਾ ਰਿਹਾ ਹੈ। ਉਨ੍ਹਾਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੀ ਵੱਡੇ ਪੱਧਰ 'ਤੇ ਹਮਾਇਤ ਕਰਦੇ ਹੋਏ ਭਾਰਤ ਬੰਦ ਦਾ ਸਮਰਥਨ ਕੀਤਾ ਹੈ।