ਕਰਫਿਊ ਦੌਰਾਨ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵਿਧਾਇਕ ਨੇ ਕੀਤਾ ਸਨਮਾਨਿਤ - amloh MLA randeep singh
ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਸਣੇ ਕਈ ਦੇਸ਼ਾਂ ਵੱਲੋਂ ਕੀਤੇ ਗਏ ਲੌਕਡਾਊਨ ਕਾਰਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ, ਪ੍ਰਸ਼ਾਸਨ, ਡਾਕਟਰ ਅਤੇ ਸਫ਼ਾਈ ਸੇਵਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਪੂਰੀ ਤਨਦੇਹੀ ਦੇ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਇਸ ਸੰਕਟ ਦੀ ਘੜੀ ਵਿੱਚ ਡਿਊਟੀ ਨਿਭਾ ਰਹੇ ਅਧਿਕਾਰੀਆਂ ਨੂੰ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਡਿਊਟੀ ਨਿਭਾਈ ਜਾ ਰਹੀ ਹੈ, ਜੋ ਕਿ ਸਤਿਕਾਰਯੋਗ ਹਨ।