ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਲੋਕਾਂ ਨੂੰ ਕੀਤੀ ਅਪੀਲ - ਕੋਰੋਨਾ ਦੇ ਮਾਮਲੇ
ਫ਼ਤਿਹਗੜ ਸਾਹਿਬ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਚਿੰਤਾ ਜ਼ਾਹਿਰ ਕੀਤੀ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਖਿਲਾਫ ਚੱਲ ਰਹੀ ਜੰਗ ਨੂੰ ਜਿੱਤਣ ਲਈ ਸਾਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿੱਚ ਬਾਹਰ ਤੋਂ ਅਜੇ ਇੱਕ ਫੀਸਦੀ ਲੇਬਰ ਵੀ ਨਹੀਂ ਆਈ ਹੈ। ਇਸ ਕਰਕੇ ਸਾਨੂੰ ਧਿਆਨ ਰੱਖਣ ਦੀ ਜ਼ਰੂਰਤ ਹੈ ਤਾਂ ਜੋ ਕੋਰੋਨਾ ਖਿਲਾਫ ਚੱਲ ਰਹੀ ਲੜਾਈ ਨੂੰ ਜਿੱਤਿਆ ਜਾ ਸਕੇ।