ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਇਆ 35ਵਾਂ ਯੂਥ ਫੈਸਟੀਵਲ - ਯੂਥ ਫੈਸਟੀਵਲ
ਅੰਮ੍ਰਿਤਸਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ 35ਵਾਂ ਨੌਰਥ ਜੋਨਲ ਇੰਟਰ ਯੂਨੀਵਰਸਿਟੀ ਯੂਥ ਫੈਸਟੀਵਲ ਕਰਵਾਇਆ ਗਿਆ। ਜਿਸ 'ਚ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਨੌਰਥ ਜੋਨਲ ਇੰਟਰ ਯੂਨੀਵਰਸਿਟੀ ਯੂਥ ਫੈਸਟੀਵਲ 'ਚ ਉੱਤਰ ਭਾਰਤ ਦੇ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਸੱਭਿਆਚਾਰ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।