ਅੰਮ੍ਰਿਤਸਰ: ਭਾਰਤੀ ਰੇਲਵੇ ਵੱਲੋਂ ਰੇਲਗੱਡੀ ਦੇ 9 ਕੋਚਾਂ ਨੂੰ ਆਈਸੋਲੇਸ਼ਨ ਵਾਰਡ ਵਜੋਂ ਕੀਤਾ ਗਿਆ ਤਿਆਰ - train coaches
ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਰੇਲਗੱਡੀ ਦੇ 9 ਕੋਚਾਂ ਨੂੰ ਆਈਸੋਲੇਸ਼ਨ ਕੋਚ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਰੇਲਵੇ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਣ ਦੇ ਚਲਦੇ ਅਜਿਹਾ ਫੈਸਲਾ ਲਿਆ ਗਿਆ ਹੈ। ਲੋੜ ਪੈਣ 'ਤੇ ਇਨ੍ਹਾਂ ਨੌਂ ਕੋਚਾਂ ਨੂੰ ਆਈਸੋਲੇਸ਼ਨ ਵਾਰਡ ਵਾਂਗ ਇਸਤੇਮਾਲ ਕੀਤਾ ਜਾ ਸਕਦਾ ਹੈ।