ਕੋਰੋਨਾ ਪੌਜ਼ੀਟਿਵ ਮਾਮਲੇ ਵੱਧਣ ਕਾਰਨ ਅੰਮ੍ਰਿਤਸਰ ਰੈਡ ਜੋਨ 'ਚ ਸ਼ਾਮਲ, ਪੌਜ਼ੀਟਿਵ ਮਾਮਲੇ ਹੋਏ 218 - ਪੌਜ਼ੀਟਿਵ ਮਾਮਲੇ ਹੋਏ 218
ਅੰਮ੍ਰਿਤਸਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ 'ਚ ਹੁਣ ਤੱਕ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 1100 ਤੋਂ ਵੱਧ ਹੋ ਚੁੱਕੀ ਹੈ ਜਦਕਿ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਸਭ ਤੋਂ ਵੱਧ ਮਾਮਲੇ ਅੰਮ੍ਰਿਤਸਰ 'ਚ ਹਨ। ਹੁਣ ਤੱਕ ਜ਼ਿਲ੍ਹੇ 'ਚ ਕੁੱਲ 218 ਕੋਰੋਨਾ ਪੌਜ਼ੀਟਿਵ ਮਰੀਜ਼ ਹਨ, ਇਨ੍ਹਾਂ ਚੋਂ ਜਿਆਦਾਤਰ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਕੋਰੋਨਾ ਵਾਇਰਸ ਕਾਰਨ ਹੁਣ ਤੱਕ ਇੱਥੇ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਹਿਰ 'ਚ ਲਗਾਤਾਰ ਕੋਰੋਨਾ ਪੌਜ਼ੀਟਿਵ ਮਾਮਲੇ ਆਉਣ 'ਤੇ ਅੰਮ੍ਰਿਤਸਰ ਨੂੰ ਰੈਡ ਜੋਨ 'ਚ ਸ਼ਾਮਲ ਕਰ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ। ਰੈਡ ਜੋਨ ਦੇ ਚਲਦੇ ਇੱਥੇ ਕਰਫਿਊ 'ਚ ਕਿਸੇ ਤਰ੍ਹਾਂ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਹਾਂਮਾਰੀ ਦੇ ਸੰਕਰਮਣ ਤੋਂ ਬਚਾਇਆ ਜਾ ਸਕੇ।