ਅੰਮ੍ਰਿਤਸਰ: ਔਜਲਾ ਨੇ ਮੈਡੀਕਲ ਸਟਾਫ ਦੀ ਹਰ ਸਮੱਸਿਆ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ - ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮੈਡੀਕਲ ਸਟਾਫ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮੈਡੀਕਲ ਸਟਾਫ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਵਿੱਚ ਸਮੱਸਿਆ ਆ ਰਹੀਆਂ ਹਨ। ਇਸ ਦੇ ਚੱਲਦੇ ਹੋਏ ਮੈਡੀਕਲ ਸਟਾਫ ਨੇ ਡਿਊਟੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸੇ ਨੂੰ ਵੇਖਦੇ ਹੋਏ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਸਪਤਾਲ ਪਹੁੰਚ ਕੇ ਇਨ੍ਹਾਂ ਦੀ ਗੱਲ ਸੁਣੀ ਅਤੇ ਹਰ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਸਟਾਫ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਗੱਲ ਪੂਰੀ ਕੀਤੀ ਜਾਵੇਗੀ।