ਤਨਖ਼ਾਹਾਂ ਨਾ ਮਿਲਣ 'ਤੇ ਬੀਆਰਟੀਐਸ ਬੱਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਬੀਆਰਟੀਐਸ ਬੱਸ ਮੁਲਾਜ਼ਮ
ਅੰਮ੍ਰਿਤਸਰ: ਬੀਆਰਟੀਐਸ ਬੱਸ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ 'ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਸਥਾਨਕ ਲੋਕਾਂ ਲਈ ਚਲਾਈ ਗਈ ਖ਼ਾਸ ਬੀਆਰਟੀਐਸ ਦੀਆਂ ਮੈਟਰੋ ਬੱਸਾਂ ਕੋਰੋਨਾ ਕਾਲ 'ਚ ਬੰਦ ਕਰ ਦਿੱਤੀਆਂ ਗਈਆਂ ਸਨ। ਅਨਲੌਕ ਤੋਂ ਬਾਅਦ ਬੀਆਰਟੀਐਸ ਬੱਸਾਂ ਨੂੰ ਮੁੜ ਸ਼ੁਰੂ ਤਾਂ ਕਰ ਦਿੱਤਾ ਗਿਆ, ਪਰ ਬੀਆਰਟੀਐਸ ਬੱਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ। ਬੱਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਬੱਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਕੀਤੀ ਹੈ।