ਐਕਸਾਈਜ਼ ਵਿਭਾਗ ਦੀ ਵੱਡੀ ਰੇਡ ਲਾਹਣ ਤੇ ਸ਼ਰਾਬ ਦਾ ਜ਼ਖੀਰਾ ਬਰਾਮਦ - ਐਕਸਾਈਜ਼ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਰੇਡ
ਅੰਮ੍ਰਿਤਸਰ: ਹਲਕਾ ਰਾਜਾਸਾਂਸੀ ਦੇ ਵੱਖ-ਵੱਖ ਪਿੰਡਾਂ ਅੰਦਰ ਐਕਸਾਈਜ਼ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਰੇਡ ਕਰਕੇ ਵੱਡੀ ਗਿਣਤੀ ਵਿੱਚ ਲਾਹਣ ਅਤੇ ਸ਼ਰਾਬ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਹੈ, ਜਿੱਥੇ ਐਕਸਾਈਜ਼ ਵਿਭਾਗ ਨੂੰ ਪਿੰਡ ਦੇ ਛੱਪੜਾਂ, ਨਾਲਿਆਂ ਅਤੇ ਝਾੜੀਆਂ ਦੇ ਵਿੱਚੋਂ ਵੱਡੇ ਪੱਧਰ 'ਤੇ ਦੇਸੀ ਸ਼ਰਾਬ ਦੇ ਡਰੰਮ ਅਤੇ ਹੋਰ ਸਾਮਾਨ ਬਰਾਮਦ ਕਰਨ ਵਿੱਚ ਸਫ਼ਲਤਾ ਮਿਲੀ। ਇਸ ਸਬੰਧੀ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹਨਾਂ ਵੱਲੋਂ ਨਜ਼ਾਇਜ ਸ਼ਰਾਬ ਵੇਚਣ ਵਾਲਿਆਂ ਦਾ ਧੰਦਾ ਕਰਨਾ ਵਾਲੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦਾ ਰੇਡ ਕਰਕੇ ਵੱਡੀ ਮਾਤਰਾ ਵਿੱਚ ਦੇਸੀ ਲਾਹਣ, ਸ਼ਰਾਬ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਸ਼ਰਾਬ ਦਾ ਧੰਦਾ ਕਰਨਾ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ੀਆਂ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਿਕ ਬਣਦੀ ਸਜ਼ਾ ਦਿੱਤੀ ਜਾਵੇਗੀ।