ਨੌਜਵਾਨ ਦੀ ਮੌਤ ਮਾਮਲੇ ’ਚ ਥਾਣੇ ਬਾਹਰ ਲਗਾਇਆ ਧਰਨਾ
ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਸੁਧਾਰ ਵਿੱਚ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਪਰਿਵਾਰ ਤੇ ਹੋਰ ਲੋਕਾਂ ਵਲੋਂ ਥਾਣਾ ਖਿਲਚੀਆਂ ਬਾਹਰ ਧਰਨਾ ਦਿੱਤਾ ਗਿਆ। ਪਰਿਵਾਰ ਵੱਲੋਂ ਨੌਜਵਾਨ ਦੀ ਮੌਤ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਨੂੰ ਲੈਕੇ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਜਾਣਕਾਰੀ ਅਨੁਸਾਰ ਬੀਤੇ ਦਸੰਬਰ ਮਹੀਨੇ ਘਰ ਮੂਹਰੇ ਖੜੇ ਹੋਣ ਤੋਂ ਦੋ ਧਿਰਾਂ ਦੌਰਾਨ ਝਗੜਾ ਹੋ ਗਿਆ ਸੀ। ਇਸ ਝਗੜੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸਦੀ ਇਲਾਜ ਦੌਰਾਨ ਮੌਤ ਹੋੋ ਗਈ ਸੀ। ਫਿਲਹਾਲ ਪੁਲਿਸ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।