ਅੰਮ੍ਰਿਤਸਰ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਕੱਢੀ ਟਰੈਕਟਰ ਰੈਲੀ - ਕਿਸਾਨਾਂ ਦਾ ਧਰਨਾ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਮ੍ਰਿਤਸਰ 'ਚ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦੀ ਹੋਈ ਵਾਪਸ ਵੇਰਕਾ ਜਾ ਕੇ ਖ਼ਤਮ ਹੋਈ। ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ 26 ਜਨਵਰੀ ਨੂੰ ਇਹ ਟਰੈਕਟਰ ਰੈਲੀ ਕਿਸਾਨਾਂ ਦੇ ਸਮਰਥਨ ਵਿੱਚ ਦਿੱਲੀ ਵੀ ਜਾਏਗੀ।