ਅੰਮ੍ਰਿਤਸਰ-ਜੰਮੂ ਰੇਲਵੇ ਟਰੈਕ ਬੰਦ ਕਰ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਰੇਲ ਰੋਕੋ ਅੰਦੋਲਨ
ਗੁਰਦਾਸਪੁਰ: ਕੇਂਦਰ ਸਰਕਾਰ ਨੇ ਜੋ ਖੇਤੀਬਾੜੀ ਕਾਨੂੰਨ ਲਾਗੂ ਕੀਤੇ ਗਏ ਹਨ ਉਸਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਨੇ 4 ਘੰਟੇ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ ਜਿਸਦੇ ਚੱਲਦਿਆਂ ਗੁਰਦਾਸਪੁਰ ਵਿੱਚ ਕਿਸਾਨਾਂ ਨੇ ਅੰਮ੍ਰਿਤਸਰ-ਜੰਮੂ ਰੇਲਵੇ ਟਰੈਕ ਬੰਦ ਕਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਹ ਸ਼ੰਘਰਸ਼ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਕਿਸਾਨਾਂ ਉੱਪਰ ਦਰਜ ਕੀਤੇ ਝੂਠੇ ਮਾਮਲੇ ਰੱਦ ਕੀਤੇ ਜਾਣ।