ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 2 ਚੋਰ ਕੀਤੇ ਕਾਬੂ - ਸੋਨੇ ਦੇ ਗਹਿਣੇ
ਅੰਮ੍ਰਿਤਸਰ: ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ ਸੋਨੇ ਦੇ ਗਹਿਣੇ, ਮੋਬਾਇਲ ਫ਼ੋਨ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਪੰਕਜ ਕੁਮਾਰ ਉਰਫ ਲੱਕੀ ਤੇ ਦੂਜੇ ਦੀ ਵਿਕਾਸ ਕੁਮਾਰ ਵਜੋਂ ਹੋਈ ਹੈ।