ਅੰਮ੍ਰਿਤਸਰ ਦੇ ਛੇਹਰਟਾ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ 'ਚ 1 ਹੋਰ ਮੁਲਜ਼ਮ ਗ੍ਰਿਫ਼ਤਾਰ - amritsar police
ਅੰਮ੍ਰਿਤਸਰ: ਪਿਛਲੇ ਦਿਨ ਅੰਮ੍ਰਿਤਸਰ ਦੇ ਛੇਹਰਟਾ ਰੇਲਵੇ ਸਟੇਸ਼ਨ 'ਤੇ ਆਪਸੀ ਰੰਜਿਸ਼ ਦੇ ਚਲਦੇ ਚਲਾਈ ਗਈ ਗੋਲੀ ਨਾਲ 3 ਲੋਕ ਜ਼ਖਮੀ ਹੋ ਗਏ ਸਨ। ਪੁਲਿਸ ਨੇ ਗੋਲੀ ਚੱਲਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ, ਤੇ ਬਾਕੀ ਰਹਿੰਦੇ ਇੱਕ ਹੋਰ ਦੋਸ਼ੀ ਨੂੰ ਵੀ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।