ਅੰਮ੍ਰਿਤਸਰ ਪੁਲਿਸ ਨੇ ਦੁਕਾਨਾਂ 'ਚੋਂ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ - ਪੁਲਿਸ ਨੇ ਦੁਕਾਨਾਂ ਚੋੋਂ ਚੋਰ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ
ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਕੁੱਝ ਦਿਨ ਪਹਿਲਾਂ ਕੱਪੜਿਆਂ ਦੀ ਦੁਕਾਨ 'ਚ ਚੋਰੀ ਦੀਆਂ ਵੱਡੀਆਂ ਵਾਰਦਾਤਾਂ ਵਾਪਰੀਆਂ ਸਨ ਜਿਸ ਕਰਕੇ ਦੁਕਾਨਦਾਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਮਾਰਚ ਕਰਕੇ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਮਗਰੋਂ ਬੀਤੀ ਰਾਤ ਹੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ, ਜਿਸ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਏਡੀਸੀਪੀ ਹਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਰਾਂ ਨੇ 14 ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਕੀਤੀ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਜ਼ਮ ਕੱਪੜੇ ਦੀ ਦੁਕਾਨਾਂ 'ਚੋਂ ਕੱਪੜੇ ਦੀ ਚੋਰੀ ਕਰਕੇ ਜੰਮੂ ਵਾਲ ਵੇਚਦੇ ਸੀ। ਹੁਣ ਪੁਲਿਸ ਵੱਲੋਂ ਉਨ੍ਹਾਂ ਦੀ ਰਿਮਾਂਡ ਹਾਸਲ ਕਰਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।