ਨਸ਼ੀਲੇ ਪਦਾਰਥਾਂ ਤੇ ਨਕਦੀ ਸਣੇ 2 ਤਸਕਰ ਕਾਬੂ - drugs in punjab
ਅੰਮ੍ਰਿਤਸਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 800 ਗ੍ਰਾਮ ਅਫ਼ੀਮ, 46000 ਰੁਪਏ ਨਕਦੀ ਤੇ ਵਰਨਾ ਕਾਰ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਅਨਿਲ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਹਿਨੀ ਪਾਰਕ ਦੇ ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਗਲੋਬਲ ਟਾਵਰ ਨੇੜੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਰੋਕਿਆ। ਇਸ ਦੌਰਾਨ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਤੇ ਨਕਦੀ ਬਰਾਮਦ ਹੋਈ। ਪੁਲਿਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।