ਅੰਮ੍ਰਿਤਸਰ: ਲੋਕਾਂ ਨੂੰ ਨਹਿਰ 'ਚ ਨਹਾਉਣਾ ਪਿਆ ਮਹਿੰਗਾ, ਚੜ੍ਹੇ ਪੁੁਲਿਸ ਦੇ ਅੜਿੱਕੇ - amritsar latest news
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਵੀਕਐਂਡ ਲੌਕਡਾਊਨ ਦੀਆਂ ਲੋਕਾਂ ਨੇ ਸ਼ਰੇਆਮ ਧੱਜੀਆਂ ਉਡਾਈਆਂ। ਜਿੱਥੇ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਵਧੇਰੇ ਯਤਨ ਕਰ ਰਹੀ ਹੈ, ਉੱਥੇ ਹੀ ਲੋਕ ਸਰਕਾਰ ਦਾ ਸਾਥ ਦੇਣ ਦੀ ਬਜਾਏ, ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਹੀ ਉਲੰਘਣਾ ਕਰ ਰਹੇ ਹਨ। ਦਰਅਸਲ ਲੋਕ ਗਰਮੀ ਤੋਂ ਬਚਣ ਲਈ ਨਹਿਰ 'ਚ ਨਹਾਉਣ ਲਈ ਚਲੇ ਗਏ, ਜਿੱਥੇ ਉਨ੍ਹਾਂ ਨੇ ਸਮਾਜਿਕ ਦੂਰੀ ਦਾ ਬਿਲਕੁਲ ਵੀ ਖ਼ਿਆਲ ਨਹੀਂ ਰੱਖਿਆ, ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਲੋਕਾਂ ਨੂੰ ਨਹਿਰ 'ਚੋਂ ਬਾਹਰ ਕੱਢਿਆ। ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ 3 ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ ਤੇ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।