ਅੰਮ੍ਰਿਤਸਰ ਪੁਲਿਸ ਨੇ ਹਰਿਆਣਾ ਦੇ 3 ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ - Amritsar police news
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਥਾਣਾ ਕੋਟ ਖ਼ਾਲਸਾ ਦੀ ਪੁਲਿਸ ਨੇ ਹਰਿਆਣਾ ਦੇ 3 ਨਾਮੀ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰਾਂ ਦੀ ਪਛਾਣ ਮੋਹਿਤ ਸਿੰਘ ਉਰਫ ਸ਼ੇਰਾ, ਆਜ਼ਾਦ ਸਿੰਘ ਤੇ ਅਜੇ ਪੂਨੀਆ ਵਜੋਂ ਹੋਈ ਹੈ ਜੋ ਹਰਿਆਣਾ ਦੇ ਰਹਿਣ ਵਾਲੇ ਹਨ। ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ 32 ਬੋਰ ਪਿਸਤੌਲ, 7 ਜ਼ਿੰਦਾ ਰੋਂਦ ਤੇ ਇੱਕ ਦਾਤਰ ਵੀ ਬਰਾਮਦ ਹੋਇਆ ਹੈ। ਮੁਲਜ਼ਮਾਂ 'ਤੇ ਆਰਮ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਰਿਮਾਂਡ ਹਾਸ਼ਲ ਕਰ ਕੇ ਪੁੱਛਗਿੱਛ ਜਾਰੀ ਹੈ।