ਅੰਮ੍ਰਿਤਸਰ ਪੁਲਿਸ ਨੇ ਬਿਨਾ ਮਾਸਕ ਤੋਂ ਘੁੰਮਣ ਵਾਲਿਆਂ ਦੇ ਕੱਟੇ ਚਲਾਨ - ਏਡੀਸੀਪੀ
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਵੱਲੋਂ ਨਾਕਾ ਲਗਾ ਕੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਮਾਸਕ ਤੋਂ ਬਿਨਾ ਘੁੰਮਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਬਾਰੇ ਏਡੀਸੀਪੀ ਨੇ ਦੱਸਿਆ ਕਿ ਜਿਹੜੇ ਲੋਕ ਮੂੰਹ 'ਤੇ ਮਾਸਕ ਨਹੀਂ ਪਹਿਨਦੇ, ਖਾਸ ਕਰਕੇ ਉਨ੍ਹਾਂ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਦੇ ਨਾਲ ਹੀ ਜਿਹੜੇ ਲੋਕ ਗੱਡੀਆਂ ਵਿੱਚ ਚਾਰ ਤੋਂ ਵੱਧ ਸਵਾਰੀਆਂ ਬਿਠਾ ਰਹੇ ਹਨ ਤੇ ਆਟੋ ਵਾਲੇ ਸੋਸ਼ਲ ਡਿਸਟੈਂਸਇੰਗ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੂੰਹ 'ਤੇ ਮਾਸਕ ਨਾ ਪਾਉਣ ਵਾਲਿਆਂ ਦਾ 500 ਰੁਪਏ ਦਾ ਚਲਾਨ ਕੱਟਿਆ ਜਾ ਰਿਹਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਲੋਕਾਂ ਅੱਗੇ ਮੀਡੀਆ ਰਾਹੀਂ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਬੜੀ ਭਿਆਨਕ ਬਿਮਾਰੀ ਹੈ ਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਅੰਦਰ ਹੀ ਰਹਿਣ, ਜਿਨ੍ਹਾਂ ਨੂੰ ਬਹੁਤ ਜਰੂਰੀ ਕੰਮ ਹੈ, ਉਹ ਹੀ ਲੋਕ ਘਰੋਂ ਬਾਹਰ ਨਿਕਲਣ।