ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ - ਪੰਜਾਬ ਵਿੱਚ 2022 ਦੀਆਂ ਚੋਣਾਂ
ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਪੈਰਾਮਿਲਟਰੀ ਫੋਰਸਿਜ਼ ਅਤੇ ਬੀ.ਐਸ.ਐਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਥੇ ਹੀ ਪੰਜਾਬ ਪੁਲਿਸ ਵੱਲੋਂ ਵੀ ਲਗਾਤਾਰ ਹੀ ਸਰਚ ਅਭਿਆਨ ਜਾਰੀ ਕੀਤੇ ਜਾ ਰਹੇ ਹਨ। ਉੱਥੇ ਹੀ ਅੰਮ੍ਰਿਤਸਰ ਦੇ ਵਿੱਚ ਵੀ ਪੁਲਿਸ ਅਧਿਕਾਰੀਆਂ ਵੱਲੋਂ ਸਰਚ ਅਭਿਆਨ ਕੀਤਾ ਜਾ ਰਿਹਾ ਹੈ ਅਤੇ ਨਾਕੇਬੰਦੀ ਕਰ ਲੋਕਾਂ ਦੀਆਂ ਗੱਡੀਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਿ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਵਧੀਆ ਢੰਗ ਨਾਲ ਹੋ ਸਕਣ।